JALANDHAR, PUNJAB – Prominent Sikh human rights activists, and lawyers requested the global Sikh community, and all Sikh organizations and institutions to plan an ‘Ardaas Smagam’ on December 26th of 2021 for the Charhdi-Kala and release of the nine incarcerate Singhs who have already served out their full terms of 25 plus years but still have not been released by the Indian authorities.
They include Prof. Davinderpal Singh Bhullar, Bhai Jagtar Singh Hawara, Bhai Paramjit Singh Bheora, Bhai Jagtar Singh Tara, Bhai Balwant Singh Rajoana, Bhai Gurmeet Singh, Bhai Lakhwinder Singh, Bhai Shamsher Singh, and Bhai Gurdeep Singh Kherra.
The appeal to the Sikh Sangat was made by Advocate Jaspal Singh Manjhpur who was accompanies by Ajaypal Singh Brar, Paramjeet Singh Mand, Sukhdeep Singh Meeekay, Davinder Singh Sekhon, Jujhar Singh, Inderpal Singh, Pardeep Singh Iyalee and Paramjeet Singh Gazi.
Gurmukhi version:
ਇਸ ਮੌਕੇ ਅਜੈਪਾਲ ਸਿੰਘ ਬਰਾੜ, ਪਰਮਜੀਤ ਸਿੰਘ ਮੰਡ, ਸੁਖਦੀਪ ਸਿੰਘ ਮੀਕੇ, ਦਵਿੰਦਰ ਸਿੰਘ ਸੇਖੋਂ, ਜੁਝਾਰ ਸਿੰਘ, ਇੰਦਰਪਾਲ ਸਿੰਘ, ਪਰਦੀਪ ਸਿੰਘ ਇਆਲੀ, ਅਤੇ ਪਰਮਜੀਤ ਸਿੰਘ ਗਾਜ਼ੀ ਵੀ ਹਾਜ਼ਰ ਸਨ
ਜਲੰਧਰ – ਅੱਜ ਪੰਥ ਸੇਵਾ ਨੂੰ ਸਮਰਪਿਤ ਸਿੱਖ ਨੌਜਵਾਨਾਂ ਨੇ ਦੁਨੀਆਂ ਭਰ ਦੀਆਂ ਸਿੱਖ ਸੰਗਤਾਂ ਨੂੰ 26 ਦਸੰਬਰ 2021 ਨੂੰ ਸਮੂਹ ਬੰਦੀ ਸਿੰਘਾਂ ਦੀ ਚੜ੍ਹਦੀਕਲਾ ਅਤੇ 25 ਸਾਲ ਤੋਂ ਵੱਧ ਉਮਰਕੈਦ ਕੱਟ ਚੁੱਕੇ 9 ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਗੁਰਮੀਤ ਸਿੰਘ,
ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਦੀਪ ਸਿੰਘ ਖੇੜਾ ਦੀ ਪੱਕੀ ਰਿਹਾਈ ਲਈ ਅਰਦਾਸ ਸਮਾਗਮ ਕਰਨ ਦੀ ਅਪੀਲ ਕੀਤੀ ।
ਇਸ ਮੌਕੇ ਪੰਥ ਸੇਵਕ ਜਥਾ ਦੁਆਬਾ ਦੇ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਸਿੱਖ ਸੰਪਰਦਾਵਾਂ, ਸਿੱਖ ਸੰਸਥਾਵਾਂ ਤੇ ਜਥੇਬੰਦੀਆਂ, ਸੇਵਾ ਸਭਾਵਾਂ ਵੀ 26 ਦਸੰਬਰ 2021 ਨੂੰ ਆਪਣੇ ਨੇੜਲੇ ਗੁਰਦੁਆਰਾ ਸਾਹਿਬਾਨ ਵਿੱਚ ਬੰਦੀ ਸਿੰਘਾਂ ਦੀ ਚੜ੍ਹਦੀਕਲਾ ਅਤੇ ਰਿਹਾਈ ਲਈ ਅਰਦਾਸ ਸਮਾਗਮ ਕਰਵਾਉਣ।
ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਕਰੇ ਕੇਜਰੀਵਾਲ ਸਰਕਾਰ
ਬੀਤੇ 26 ਸਾਲਾਂ ਤੋਂ ਕੈਦ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਵਿਚਲੇ ਸਾਰੇ ਕਾਨੂੰਨੀ ਅੜਿੱਕੇ ਹੁਣ ਦੂਰ ਹੋ ਚੁੱਕੇ ਹਨ ਇਸ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਬਿਨਾ ਦੇਰੀ ਪ੍ਰੋ. ਭੁੱਲਰ ਦੀ ਰਿਹਾਈ ਦੇ ਪਰਵਾਨੇ ਉੱਤੇ ਦਸਤਖਤ ਕਰਕੇ ਰਿਹਾਈ ਕਰਨੀ ਚਾਹੀਦੀ ਹੈ।
ਇਹ ਮਸਲਾ ਚੁੱਕਦਿਆਂ ਅੱਜ ਪੰਜਾਬ ਵਿਚਲੇ ਸਿੱਖ ਨੌਜਵਾਨਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪੰਜਾਬ ਪ੍ਰੈਸ ਕਲੱਬ ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 1995 ਤੋਂ ਜੇਲ੍ਹ ਵਿਚ ਕੈਦ ਪ੍ਰੋ. ਭੁੱਲਰ ਦੀ ਰਿਹਾਈ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਸਹਿਮਤੀ ਦੇ ਚੁੱਕੀ ਹੈ ਅਤੇ ਜੇਲ੍ਹ ਪ੍ਰਸ਼ਾਸਨ, ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੇ ਵੀ ਉਸਦੀ ਰਿਹਾਈ ਨਾਲ ਸਹਿਮਤੀ ਪ੍ਰਗਾਟਾਈ ਹੈ ਤੇ ਹੁਣ ਸਿਰਫ ਕੇਜਰੀਵਾਲ ਸਰਕਾਰ ਦੇ ਦਸਤਖਤਾਂ ਉੱਤੇ ਨਿਰਭਰ ਹੈ।
ਇਸ ਮੌਕੇ ਪ੍ਰੋ. ਭੁੱਲਰ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਲ 2019 ਵਿਚ ਪ੍ਰੋ. ਭੁੱਲਰ ਦੀ ਪੱਕੀ ਰਿਹਾਈ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਵਿਰੁਧ ਸੁਪਰੀਮ ਕੋਰਟ ਵਿਚ ਪਈ ਇਕ ਪਟੀਸ਼ਨ ਕਾਰਨ ਪ੍ਰੋ. ਭੁੱਲਰ ਦੀ ਰਿਹਾਈ ਦਾ ਮਾਮਲਾ ਲਮਕ ਗਿਆ ਸੀ। ਪਰ ਹੁਣ ਸੁਪਰੀਮ ਕੋਰਟ ਨੇ ਇਹ ਪਟੀਸ਼ਨ ਖਾਰਜ ਕਰਕੇ ਇਹ ਰੁਕਾਵਟ ਵੀ ਦੂਰ ਕਰ ਦਿੱਤੀ ਹੈ। ਉਹਨਾ ਕਿਹਾ ਕਿ ਦਿੱਲੀ ਸਰਕਾਰ ਨੂੰ ਤਾਜਾ ਸਥਿਤੀ ਤੋਂ ਜਾਣੂ ਕਰਵਾਇਆ ਜਾ ਚੁੱਕਾ ਹੈ ਤੇ ਕੇਜਰੀਵਾਲ ਸਰਕਾਰ ਨੂੰ ਬਿਨਾ ਦੇਰੀ ਪ੍ਰੋ. ਭੁੱਲਰ ਦੀ ਰਿਹਾਈ ਕਰਨੀ ਚਾਹੀਦੀ ਹੈ ਕਿਉਂਕਿ ਪਹਿਲਾਂ ਕੇਜਰੀਵਾਲ ਖੁਦ ਵੀ ਉਹਨਾ ਦੀ ਰਿਹਾਈ ਦੀ ਮੰਗ ਕਰਦੇ ਰਹੇ ਹਨ।
ਇਸ ਮੌਕੇ ਅਜੈਪਾਲ ਸਿੰਘ ਬਰਾੜ, ਪਰਮਜੀਤ ਸਿੰਘ ਮੰਡ, ਸੁਖਦੀਪ ਸਿੰਘ ਮੀਕੇ, ਦਵਿੰਦਰ ਸਿੰਘ ਸੇਖੋਂ, ਜੁਝਾਰ ਸਿੰਘ, ਇੰਦਰਪਾਲ ਸਿੰਘ, ਪਰਦੀਪ ਸਿੰਘ ਇਆਲੀ, ਅਤੇ ਪਰਮਜੀਤ ਸਿੰਘ ਗਾਜ਼ੀ ਵੀ ਹਾਜ਼ਰ ਸਨ